14
SEP
2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸ੍ਰੀ ਗੁਰ ਨਾਨਕ ਦੇਵ ਜੀ ਦਾ ਜੀਵਨ ਅਤੇ ਬਾਣੀ ਬਹਿਮੰਡੀ ਚੇਤਨਤਾ ਦੀ ਲਿਖਾਇਕ ਹੈ : ਪ੍ਰੋ. ਕਿਰਪਾਲ ਸਿੰਘ ਜੀ ਬਡੂੰਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ਗੁਰਦੁਆਰਾ ਗੜ੍ਹੀ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਪ੍ਰੋ. ਕਿਰਪਾਲ ਸਿੰਘ ਜੀ ਬਡੂੰਗਰ ਨੇ ਕੀਤੀ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਬਾਣੀ ਹਿਮੰਡੀ ਚੇਤਨਤਾ ਦੀ ਲਿਖਾਇਕ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੱਬੀਆਂ ਕੁਚਲੀਆਂ ਜਾਤਾਂ ਅਤੇ ਖਾਸ ਤੌਰ ਤੇ ਇਸਤਰੀ ਦੀ ਦੁਰਦਸ਼ਾ ਅਨੁਭਵ ਕਰਦਿਆਂ ਅਵਾਜ਼ ਉਠਾਈ। ਉਨ੍ਹਾਂ ਕਿਹਾ ਕਿ ਅੱਜ ਵੀ ਲੋੜ ਹੈ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਜਿਹੜਾ ਕਿ ਇਸ 21ਵੀਂ ਸਦੀ ਦੇ ਸਮਾਜ ਨੂੰ ਮਨੁੱਖਤਾ ਦੇ ਕਲਿਆਣ ਲਈ ਯਤਨ ਕਰਨ ਦੇ ਸੇਧ ਦੇਵੇ। ਕਾਲਜ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਨੇ ਪਹੁੰਚੇ ਮਹਿਮਾਨਾਂ, ਬੁਲਾਰਿਆਂ ਅਤੇ ਸੰਗਤਾਂ ਨੂੰ ਜੀ ਆਇਆਂ ਆਖਦੇ ਹਾਰਦਿਕ ਸਵਾਗਤ ਕੀਤਾ ਅਤੇ ਇਸ ਸੈਮੀਨਾਰ ਦੇ ਮਕਸਦ ਤੋਂ ਜਾਣੂ ਕਰਵਾਇਆ। ਇਸ ਮੌਕੇ ਡਾ. ਮਨਦੀਪ ਕੌਰ ਨੇ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਮੁੱਖ ਘਟਨਾਵਾਂ’, ਡਾ.ਰਮਨਦੀਪ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿੱਚ ਆਦਰਸ਼ ਸਮਾਜ ਦਾ ਸਕੰਲਪ’, ਡਾ. ਰਜਿੰਦਰ ਕੌਰ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੂਮੈਨ, ਝਾੜ ਸਾਹਿਬ ਨੇ ‘ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿੱਚ ਨਾਰੀ ਸਨਮਾਨ ਤੇ ਖੋਜ ਪੱਤਰ ਪੇਸ਼ ਕੀਤੇ। ਇਸ ਮੌਕੇ ਹੋਏ ਗੁਰਮਤਿ ਸਮਾਗਮ ਵਿੱਚ ਸੁਖਮਨੀ ਸੇਵਾ ਸੋਸਾਇਟੀ, ਸ੍ਰੀ ਚਮਕੌਰ ਸਾਹਿਬ ਬੀਬੀਆਂ ਦਾ ਜਥਾ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਸ੍ਰੀ ਚਮਕੌਰ ਸਾਹਿਬ, ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੂਮੈਨ, ਝਾੜ ਸਾਹਿਬ, ਵਰਲਡ ਸਿੱਖ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ, ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਹਰਜਸ ਕੀਰਤਨ ਕੀਤਾ। ਅਰਦਾਸ ਦੀ ਸੇਵਾ ਕੁਲਵਿੰਦਰ ਸਿੰਘ ਜੀ ਨੇ ਨਿਭਾਈ।ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਭਾਈ ਫੂਲਾ ਸਿੰਘ ਹੈੱਡ ਗ੍ਰੰਥੀ ਤਖ਼ਤਗੜ੍ਹ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਜੀ ਨੇ ਚੌਰ ਸਾਹਿਬ ਅਤੇ ਹੁਕਮ ਨਾਮੇ ਦੀ ਸੇਵਾ ਨਿਭਾਈ। ਇਸ ਮੌਕੇ ਬਡੂੰਗਰ ਸਾਹਿਬ ਜੀ ਅਤੇ ਪ੍ਰਬੰਧਕਾਂ ਵੱਲੋਂ ਸਹਿਯੋਗੀ ਸੱਜਣਾਂ, ਸੰਸਥਾਵਾਂ ਅਤੇ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ। ਜਥੇਦਾਰ ਸ. ਪਰਮਜੀਤ ਸਿੰਘ ਜੀ ਲੱਖੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪਹੁੰਚੇ ਮੁੱਖ ਮਹਿਮਾਨਾਂ, ਸਹਿਯੋਗੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਅਰਮ ਜੀਤ ਸਿੰਘ ਜੀ ਖੇੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ.ਚਰਨਜੀਤ ਸਿੰਘ ਜੀ ਕਾਲੇਵਾਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਬਲਦੇਵ ਸਿੰਘ ਜੀ ਹਾਫਿਜ਼ਾਬਾਦ, ਸ. ਮਹਿੰਦਰ ਸਿੰਘ ਚੌਹਾਨਕੇ ਮੈਨੇਜਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਭਾਈ ਅਮਰੀਕ ਸਿੰਘ ਜੀ ਹੈੱਡ ਗ੍ਰੰਥੀ, ਪ੍ਰੀਤਮ ਸਿੰਘ ਜੀ ਸੱਲੋਮਾਜਰਾ, ਪ੍ਰਗਟ ਸਿੰਘ ਜੀ ਰੋਲੂ ਮਾਜਰਾ, ਗੁਰਮੀਤ ਸਿੰਘ ਜੀ ਮਕੜੌਨਾ ਅਤੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਅਤੇ
ਝਾੜ ਸਾਹਿਬ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਗੁਰੂ ਕੇ ਲੰਗਰ ਦੀ ਸੇਵਾ ਜਥੇਦਾਰ ਕੁਲਦੀਪ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਕੀਤੀ ਗਈ। ਸਮੂਹ ਨਗਰ ਨਿਵਾਸੀ ਸੰਗਤ ਪਿੰਡ ਓਇੰਦ ਵੱਲੋਂ ਸੰਗਤਾਂ ਦੇ ਜੋੜਾ ਘਰ ਦੀ ਸੇਵਾ ਨਿਭਾਈ ਗਈ। ਸ. ਜਗਜੀਤ ਸਿੰਘ ਜੀ।ਜੱਗਾ ਨੇ ਸਜਾਵਟ ਦੀ ਸੇਵਾ ਅਤੇ ਮਨੋਹਰ ਸਿੰਘ ਜੀ ਮਕੱੜ ਨੇ ਸੰਗਤਾਂ ਲਈ ਜਲ ਦੀ ਸੇਵਾ ਨਿਭਾਈ।

Leave a Reply

*

captcha *