14
JAN
2022

ਖ਼ਾਲਸਾ ਕਾਲਜ ਸ਼੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਅਤੇ ਸਟਾਫ ਨੇ ਮਾਘੀ ਸਮਾਗਮਾਂ ਵਿੱਚ ਕੀਤੀ ਸ਼ਮੂਲੀਅਤ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੇ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੇ ਸਥਾਨਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਲੱਖੇਵਾਲ  ਦੀ ਅਗਵਾਈ ਅਧੀਨ 40 ਮੁਕਤਿਆਂ ਦੀ ਯਾਦ ਵਿੱਚ ਇਤਿਹਾਸਕ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਸਮੂਲੀਅਤ ਕੀਤੀ ਅਤੇ ਗੁਰੁ ਚਰਨਾਂ ਵਿੱਚ ਪੰਥ ਦੀ ਚੜ੍ਹਦੀ ਕਲ੍ਹਾ ,ਸਰਬੱਤ ਦੇ ਭਲੇ ਅਤੇ ਕਾਲਜ ਦੀ ਉੱਨਤੀ ਲਈ ਸਮੂਹਿਕ ਰੂਪ ਵਿੱਚ ਅਰਦਾਸ ਕੀਤੀ।ਉਪਰੰਤ ਗੁਰੁ ਦੀ ਹਜੂਰੀ ਵਿੱਚ ਹਾਜਰੀ ਭਰੀ।ਇਸ ਸਮੇਂ ਮੈਂਬਰ ਸ. ਪਰਮਜੀਤ ਸਿੰਘ ਲੱਖੇਵਾਲ ਨੇ ਨਵ-ਨਿਯੁਕਤ  ਪ੍ਰਿੰਸੀਪਲ ਦਾ ਸਵਾਗਤ ਕਰਦਿਆਂ  ਕਾਲਜ ਨੂੰ ਹਰ ਪ੍ਰਕਾਰ ਦੇ ਸਹਿਯੋਗ ਦੇਣ ਲਈ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ।ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿੱੱਚ 40 ਮੁਕਤਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਾਲਜ ਵੱਲੋਂ ਵਿੱੱਦਿਅਕ ਖੇਤਰ ਦੇ ਨਾਲ-ਨਾਲ ਵਿਿਦਆਰਥੀਆਂ ਵਿੱਚ ਸਿੱਖ ਸੰਸਕਾਰਾਂ ਅਤੇ ਸਿੱਖ ਵਿਰਸੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਯੋਜਨਾਬੰਧੀ ਸਾਂਝੀ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜਰ ਸੀ।

Leave a Reply

*

captcha *