ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਕਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਮਹੱਤਤਾ ਰੱਖਦਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਿਦਆਰਥੀਆਂ ਵੱਲੋਂ ਸਾਂਝੇ ਰੂਪ ਵਿੱਚ ਲੋਹੜੀ ਬਾਲ ਕੇ ਸੱੁਖ ਸ਼ਾਂਤੀ ਅਤੇ ਉੱਨਤੀ ਲਈ ਕਾਮਨਾ ਕੀਤੀ ਗਈ।ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਲੋਹੜੀ ਦੇ ਤਿਉਹਾਰ ਦੀਆਂ ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਸੰਸਥਾ ਅਤੇ ਇਲਾਕੇ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰੇ ਜਿੱਥੇ ਵਿੱਦਿਅਕ ਖੇਤਰ ਵਿੱਚ ਚਾਨਣ ਮੁਨਾਰੇ ਸਾਬਤ ਹੋ ਰਹੇ ਹਨ।ਉੱਥੇ ਹੀ ਆਪਣੇ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਵਿਰਸੇ ਦੇ ਪਹਿਰੇਦਾਰ ਵੀ ਬਣੇ ਹੋਏ ਹਨ।ਵਿਿਦਆਰਥੀਆਂ ਵੱਲੋਂ ਲੋਹੜੀ ਦੇ ਤਿਉਹਾਰ ਨਾਲ ਸਬੰਧਿਤ ਕ੍ਰਮਵਾਰ ਪ੍ਰਭਜੋਤ ਕੌਰ,ਪਵਨਦੀਪ ਕੋਰ, ਕਿਰਨਪ੍ਰੀਤ ਕੌਰ, ਜਸ਼ਨਜੀਤ ਕੌਰ ਅਤੇ ਸੰਦੀਪ ਕੌਰ ਵੱਲੋਂ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਖੇਤਰ ਤੇ ਵਿਚਾਰ ਪੇਸ਼ ਕੀਤੇ ਗਏ।ਮੰਚ ਸੰਚਾਲਨ ਦੀ ਭੂਮਿਕਾ ਨਿਭਾਉਂਦਿਆਂ ਜੈਸਮੀਨ ਕੌਰ ਨੇ ਧੀਆਂ ਦੇ ਮਹੱਤਵ ਅਤੇ ਸਮਾਜ ਵਿਚਲੇ ਯੋਗਦਾਨ ਤੇ ਚਾਨਣਾ ਪਾਇਆ।ਪ੍ਰੋ. ਪਰਵਿੰਦਰ ਸਿੰਘ ਵੱਲੋਂ ਇਤਿਹਾਸਕ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ ਅਤੇ ਰਵਾਇਤੀ ਖਾਣੇ ਜਿਵੇਂ ਮੂੰਗਫਲੀ, ਰਿਓੜੀਆਂ ਅਤੇ ਗੱਚਕ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਿਦਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *