ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ‘ਵਿਸ਼ਵ ਪਾਣੀ ਦਿਵਸ’ ਮੌਕੇ ਆਨਲਾਈਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੇ ਕਮਿਸਟਰੀ  ਵਿਭਾਗ ਵੱਲੋਂ ‘ਵਿਸ਼ਵ ਪਾਣੀ ਦਿਵਸ’ ਮਨਾਇਆ ਗਿਆ।ਇਸ ਮੌਕੇ ‘ਪਾਣੀ ਦੀ ਮਹੱਤਤਾ’ ਥੀਮ ਅਧਾਰਿਤ ਅੰਤਰ ਕਾਲਜ/ ਯੂਨੀਵਰਸਿਟੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਪਵਿੱਤਰ ਗੁਰਬਾਣੀ ਦੇ ਹਵਾਲਿਆਂ ਨਾਲ ਪਾਣੀ ਦੀ ਮਹੱਤਤਾ ਬਾਰੇ ਵਿਚਾਰ ਪ੍ਰਗਟ ਕੀਤੇ।ਉਨ੍ਹਾਂ ਕਾਲਜ ਵਿਿਦਆਰਥੀਆਂ ਨੂੰ ਸਮੁੱਚੇ ਸਮਾਜ ਦੀ ਅਗਵਾਈ ਕਰਦਿਆਂ ਵਾਤਾਵਰਣ ਪੱਖੀ ਭੂਮਿਕਾ ਨਿਭਾਉਣ ਵਾਲੀਆ ਸੰਸਥਾਵਾਂ ਨਾਲ ਸਹਿਯੋਗੀ ਭੂਮਿਕਾ ਨਿਭਾਉਂਦਿਆਂ ਪਾਣੀ ਦੀ ਸੰਭਾਲ, ਪਾਣੀ ਬਚਾਉਣ ਅਤੇ ਪਾਣੀ ਦੀ ਸ਼ੁੱਧਤਾ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ।ਇਸਦੇ ਨਾਲ ਹੀ ਉਨ੍ਹਾਂ ਨੇ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਭਾਗੀਦਾਰਾਂ ਤੇ ਜੇਤੂ ਪ੍ਰਤੀਯੋਗੀਆਂ ਨੂੰ ਮੁਬਾਰਕਬਾਦ ਦਿੱਤੀ।ਇਸ ਮੁਕਾਬਲੇ ਦੌਰਾਨ ਵਿਿਦਆਰਥੀਆਂ ਨੇ ਪਾਣੀ ਦੀ ਮਹੱਤਤਾ, ਲੋੜ, ਸ਼ੁੱਧਤਾ ਆਦਿ ਨੂੰ ਦਰਸਾਉਂਦੇ ਭਾਵਪੂਰਤ ਪੋਸਟਰ ਤਿਆਰ ਕੀਤੇ।ਜਿਨ੍ਹਾਂ ਵਿੱਚ ਵਿਿਦਆਰਥੀਆਂ ਦੀ ਕਲਾਤਮਿਕ ਪ੍ਰਤਿਭਾ ਦੇ ਨਾਲ-ਨਾਲ ਸੂਝ-ਬੂਝ ਦਾ ਚਿਤਰਨ ਬਾਖੂਬੀ ਪੇਸ਼ ਹੋਇਆ।ਇਸ ਮੁਕਾਬਲੇ ਵਿੱਚ ਦਿਲਪ੍ਰੀਤ ਸਿੰਘ (ਬੀ.ਏ., ਬੀ.ਐੱਡ. ਸਮੈਸਟਰ ਅੱਠਵਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ) ਨੇ ਪਹਿਲਾ ਸਥਾਨ, ਕਿਰਨਦੀਪ ਕੌਰ (ਬੀ.ਐੱਸ.ਸੀ. ਭਾਗ-ਤੀਜਾ ਮੈਡੀਕਲ) ਨੇ ਦੂਜਾ ਸਥਾਨ ਅਤੇ ਰਮਨਦੀਪ ਕੌਰ (ਬੀ.ਏ. ਭਾਗ-ਤੀਜਾ) ਨੇ ਤੀਜਾ ਸਥਾਨ ਹਾਸਿਲ ਕੀਤਾ।ਕਮਿਸਟਰੀ ਵਿਭਾਗ ਦੇ ਪ੍ਰੋ. ਜਸਮਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਭਾਗੀਦਾਰਾਂ ਨੂੰ ਈ-ਸਰਟੀਫਿਕੇਟ ਜਾਰੀ ਕੀਤੇ ਜਾਣਗੇ।ਇਸ ਮੌਕੇੇ ਕਾਲਜ ਦੇ ਵਾਇਸ ਪ੍ਰਿੰਸੀਪਲ ਪ੍ਰੋ. ਤੇਜਿੰਦਰ ਕੌਰ, ਪ੍ਰੋ. ਜਗਰੂਪ ਸਿੰਘ, ਡਾ. ਸੰਦੀਪ ਕੌਰ, ਡਾ. ਸੁਮੀਤ ਕੌਰ, ਪ੍ਰੋ. ਸੁਖਵੀਰ ਕੌਰ, ਪ੍ਰੋ. ਅੰਮ੍ਰਿਤਾ ਸੇਖੋਂ, ਪ੍ਰੋ. ਮਧੂ ਡਡਵਾਲ, ਪ੍ਰੋ. ਅਰੁਣ ਕੁਮਾਰ ਚੋਪੜਾ ਅਤੇ ਸਮੂਹ ਸਟਾਫ਼ ਹਾਜ਼ਰ ਸੀ।

Leave a Reply

Your email address will not be published. Required fields are marked *