ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ਼੍ਰੀ ਚਮਕੌਰ ਸਾਹਿਬ ਦੇ ਧਰਮ ਅਧਿਐਨ ਵਿਭਾਗ ਵੱਲੋਂ ਪ੍ਰਿੰ. ਡਾ. ਜਸਵੀਰ ਸਿੰਘ ਦੀ ਅਗਵਾਈ ਵਿੱਚ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ਼੍ਰੀ ਗੁਰੁ ਨਾਨਕ ਦੇਵ ਜੀ: ਜੀਵਨ ਤੇ ਦਰਸ਼ਨ’ ਵਿਸ਼ੇ ’ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸਾਬਕਾ ਸਕੱਤਰ, ਧਰਮ ਪ੍ਰਚਾਰ ਕਮੇਟੀ, ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪ ਨੇ ਸਿੱੱਖ ਧਾਰਮਿਕ ਸ੍ਰੋਤ ਗ੍ਰੰਥਾਂ ਦੇ ਹਵਾਲੇ ਵਿੱਚ ਪੰਦਰਵੀਂ ਸਦੀ ਦੇ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਹਲਾਤਾਂ ਬਾਰੇ ਦੱਸਦਿਆਂ ਜਗਤ ਕਲਿਆਣ ਲਈ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਸਬੰਧੀ ਭਾਵਪੂਰਤ ਸ਼ਬਦਾਂ ਵਿੱਚ ਜਾਣਕਾਰੀ ਸਾਂਝੀ ਕੀਤੀ। ਆਪ ਨੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੀ ਬਾਣੀ ਦੇ ਹਵਾਲੇ ਰਾਹੀਂ ਗੁਰੁ ਜੀ ਦੀ ਜੀਵਨ ਵਿਚਾਰਧਾਰਾ- ਰੱਬੀ ਏਕਤਾ, ਮਨੁੱਖੀ ਏਕਤਾ, ਕਿਰਤ ਕਰਨਾ, ਨਾਮ ਜਪਣਾ, ਵੰਡ ਛਕਣਾ, ਸੇਵਾ, ਸਿਮਰਨ, ਸਾਧ-ਸੰਗਤ ਦੀ ਮਹੱਤਤਾ ਬਾਰੇ ਦੱਸਦਿਆਂ ਪ੍ਰਭੂ ਹੁਕਮ ਵਿੱੱਚ ਰਹਿ ਕੇ ਸਚਿਆਰ ਜੀਵਨ ਜੀਉਣ ’ਤੇ ਜੋਰ ਦਿੱਤਾ।ਕਾਲਜ ਪ੍ਰਿੰ. ਡਾ. ਜਸਵੀਰ ਸਿੰਘ ਨੇ ਮੁੱਖ ਬੁਲਾਰੇ ਅਤੇ ਸਮੂਹ ਸਰੋਤਿਆਂ ਦਾ ਧੰਨਵਾਦ ਕਰਦਿਆਂ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਕਿਹਾ। ਵੱਖ-ਵੱਖ ਸਕੂਲ-ਕਾਲਜਾਂ ਤੋਂ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਾਹਿਬਾਨ ਅਤੇ ਵਿਿਦਆਰਥੀਆਂ ਨੇ ਇਸ ਵੈਬੀਨਾਰ ਵਿੱਚ ਭਾਗ ਲਿਆ ਜਿਨਾਂ ਨੂੰ ਈ-ਸਰਟੀਫਿਕੇਟ ਦਿੱਤੇ ਗਏ|