04
JUN
2019

Prospectus for session 2019-20 released on 3 June 2019

ਖਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਦੇ ਸੈਸ਼ਨ 2019-20 ਦਾ ਪ੍ਰਾਸਪੈਕਟਸ ਰੀਲੀਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਕਾਜ ਦੇ ਵਿੱਦਿਅਕ ਵਰ੍ਹੇ 2019-20 ਦਾ ਪ੍ਰਾਸਪੈਕਟਸ ਰੀਲੀਜ਼ ਕੀਤਾ ਗਿਆ। ਕਾਲਜ ਦਾ ਪ੍ਰਾਸਪੈਕਟਸ ਰੀਲੀਜ਼ ਕਰਨ ਮੌਕੇ ਸ. ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਉਨ੍ਹਾਂ ਦੇ ਨਾਲ ਹੀ ਨਰਿੰਦਰ ਸਿੰਘ ਕੈਸ਼ੀਅਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ. ਜਸਵੰਤ ਸਿੰਘ ਪਟਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਰੁਪਿੰਦਰ ਸਿੰਘ ਅਤੇ ਕਾਲਜ ਦਾ ਸਮੂਹ ਟੀਚਿੰਗ ਸਟਾਫ ਹਾਜ਼ਿਰ ਸੀ। ਇਸ ਮੌਕੇ ਸ. ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਤੇ ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਲਜ 2016 ਵਿੱਚ ਖੋਲਿਆ ਗਿਆ ਸੀ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਇਸ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖਲਾ ਕਰਵਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਮਿਲਦੀਆਂ ਸਹੂਲਤਾਂ ਦਾ ਫਾਇਦਾ ਉਠਾਉਣ। ਇਸ ਮੌਕੇ ਸ. ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੇ ਕਾਲਜ ਪ੍ਰਿੰਸੀਪਲ ਨੂੰ ਭਵਿੱਖ ਵਿੱਚ ਕਰ ਤਰ੍ਹਾਂ ਦੀ ਮੱਦਦ ਮੁਹਈਆ ਕਰਵਾਉਣ ਦੀ ਵਚਨਬੱਧਤਾ ਦੋਹਰਾਈ। ਇਸ ਮੌਕੇ ਮੈਨੇਜਰ ਸਾਹਿਬ ਨੇ ਕਿਹਾ ਕਿ ਇਸ ਕਾਲਜ ਵਿੱਚ ਹਰ ਵਰਗ ਦੇ ਵਿਦਿਆਰਥੀ ਨੂੰ ਮਿਆਰੀ ਵਿੱਦਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਉਪਰਾਲੇ ਕੀਤੇ ਜਾਂਦੇ ਹਨ। ਕਾਲਜ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਨੇ ਕਿਹਾ ਮੈਨੂੰ ਪੂਰਨ ਆਸ ਹੈ ਕਿ ਸਮੂਹ ਵਿਦਿਆਰਥੀ ਵਿੱਦਿਆ ਪ੍ਰਾਪਤੀ ਦੇ ਇਸ ਪੰਧ ਨੂੰ ਦ੍ਰਿੜ ਸੰਕਲਪ, ਨੋਕ-ਨੀਤੀ, ਅਬਕ ਮਿਹਨਤ ਅਤੇ ਅਧਿਆਪਕਾਂ ਦੀ ਸੁਯੋਗ ਅਗਵਾਈ ਅਧੀਨ ਜਾਰੀ ਰੱਖਣਗੇ ਅਤੇ ਆਪਣੀ ਮੰਜ਼ਿਲ ਨੂੰ ਪ੍ਰਾਪਤ ਕਰਕੇ ਇਸ ਸੰਸਥਾਂ ਦਾ ਨਾਂਮ ਰੌਸ਼ਨ ਕਰਨਗੇ।

Leave a Reply

*

captcha *