by Khalsa College, Chamkaur Sahib
ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ* ਵੈਬੀਨਾਰ ਦਾ ਆਯੋਜਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵੱਲੋਂ ਵਿੱਦਿਅਕ ਖੇਤਰ ਦੇ ਨਾਲ^ਨਾਲ ਵਿਿਦਆਰਥੀਆਂ ਨੂੰ ਆਪਣੇ ਵਿਰਸੇ ਅਤੇ ਸੰਸਕ੍ਰਿਤੀ ਨਾਲ ਜੋੜਨ ਦਾ ਉਪਰਾਲਾ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬਾਣੀ ਦੀ ਵਿਵਹਾਰਿਕ ਪ੍ਰਸੰਗਿਕਤਾ’ ਵਿਸ਼ੇ ਤੇ ਅਧਾਰਿਤ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਵੈਬੀਨਾਰ ਦੌਰਾਨ ਕਾਲਜ ਪ੍ਰਿੰਸੀਪਲ ਡਾH ਜਸਵੀਰ ਸਿੰਘ ਜੀ ਨੇ ਵੈਬੀਨਾਰ ਦੇ ਮੁੱਖ ਬੁਲਾਰੇ ਪ੍ਰਸਿੱਧ ਪੰਥਕ ਸਖ਼ਸ਼ੀਅਤ ਪ੍ਰਿੰਸੀਪਲ ਸੁਰਿੰਦਰ ਸਿੰਘ ਜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਸਕੂਲਾਂ, ਕਾਲਜਾਂ ਤੋਂ ਜੁੜੇ ਅਧਿਆਪਕ ਸਹਿਬਾਨ, ਸਨਮਾਨਿਤ ਸਖ਼ਸ਼ੀਅਤਾਂ, ਓHਐਸHਏH ਦੇ ਮੈਂਬਰਜ਼ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਨੌਜਵਾਨ ਵਰਗ ਨੂੰ ਇਸ ਵੈਬੀਨਾਰ ਤੋਂ ਸੇਧ ਲੈਂਦਿਆਂ ਸਖ਼ਸ਼ੀਅਤ ਉਸਾਰੀ ਕਰਨ ਲਈ ਪ੍ਰੇਰਿਤ ਕੀਤਾ। ਵੈਬੀਨਾਰ ਦੇ ਮੁੱਖ ਬੁਲਾਰੇ ਪੰਥਕ ਵਿਦਵਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਜੀ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੁਆਰਾ ਰਚਿਤ ਬਾਣੀ ਦੀ ਰੂਹਾਨੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਗੁਰੂ ਤੇਗ਼ ਬਹਾਦਰ ਸਾਹਿਬ ਦੀ ਬਾਣੀ ਅਧਾਰਿਤ ਹਵਾਲਿਆਂ ਨਾਲ ਦੱਸਿਆ ਕਿ ਸਮਕਾਲੀ ਅਤੇ ਤਤਕਾਲੀ ਦੌਰ ਵਿੱਚ ਸਮਾਜ ਜਿਸ ਨਿਘਾਰ ਦੀ ਸਥਿਤੀ ਵਿੱਚੋਂ ਗੁਜਰ ਰਿਹਾ ਸੀ ਅਤੇ ਹੈ ਉਸ ਤੋਂ ਮੁਕਤੀ ਅਤੇ ਸੁਚੱਜੀ ਜੀਵਨ^ਜਾਂਚ ਲਈ ਇਹ ਬਾਣੀ ਹੀ ਇੱਕੋ^ਇੱਕ ਅਧਾਰ ਹੈ। ਇਸਦੇ ਨਾਲ ਹੀ ਉਨ੍ਹਾਂ ਖਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵੱਲੋਂ ਇਸ ਵੈਬੀਨਾਰ ਦੇ ਕੀਤੇ ਉਪਰਾਲੇ ਦੀ ਸਰਾਹਨਾ ਕਰਦਿਆਂ ਆਖਿਆ ਕਿ ਅਜਿਹੀਆਂ ਸੰਸਥਾਵਾਂ ਦੀ ਵਰਤਮਾਨ ਦੌਰ ਵਿੱਚ ਬਹੁਤ ਲੋੜ ਹੈ, ਜਿਹੜੀਆਂ ਨੌਜਵਾਨਾਂ ਨੂੰ ਭਵਿੱਖਤ ਸੇਧ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਰਹਿੰਦਿਆਂ ਹਨ। ਵੈਬੀਨਾਰ ਦੌਰਾਨ ਮੰਚ ਸੰਚਾਲਨ ਕਰਦਿਆਂ ਪ੍ਰੋH ਜਗਰੂਪ ਸਿੰਘ ਨੇ ਮੁੱਖ ਬੁਲਾਰੇ ਪ੍ਰਿੰਸੀਪਲ ਸੁਰਿੰਦਰ ਸਿੰਘ ਜੀ, ਕਾਲਜ ਦੇ ਵਾਇਸ ਪ੍ਰਿੰਸੀਪਲ ਪ੍ਰੋH ਤੇਜਿੰਦਰ ਕੌਰ ਜੀ, ਸਕੂਲਾਂ, ਕਾਲਜਾਂ ਤੋਂ ਜੁੜੇ ਅਧਿਆਪਕ ਸਹਿਬਾਨ, ਕਾਲਜ ਓHਐਸHਏH ਦੇ ਮੈਂਬਰਜ਼, ਕਾਲਜ ਦੇ ਸਮੁੱਚੇ ਸਟਾਫ, ਵਿਿਦਆਰਥੀਆਂ ਅਤੇ ਵੈਬੀਨਾਰ ਦੇ ਸਮੂਹ ਭਾਗੀਦਾਰਾਂ ਦਾ ਧੰਨਵਾਦ ਕੀਤਾ।
