08
MAR
2021

Women’s Day Celebrations

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਹਿਲਾ ਦਿਵਸ
ਇਲਾਕੇ ਦੇ ਵੱਖੋ-ਵੱਖਰੇ ਸਕੂਲਾਂ ਵਿੱਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਪ੍ਰਿੰਸੀਪਲ ਅਤੇ ਅਧਿਆਪਕਾਵਾਂ ਨੂੰ ਕੀਤਾ ਗਿਆ ਸਨਮਾਨਿਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ‘ਕੌਮਾਂਤਰੀ ਮਹਿਲਾ ਦਿਵਸ’ਮਨਾਇਆ ਗਿਆ।ਇਸ ਮੌਕੇ ਇਲਾਕੇ ਦੇ ਵੱਖੋ-ਵੱਖਰੇ ਸਕੂਲਾਂ ਵਿੱਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਪ੍ਰਿੰਸੀਪਲ ਅਤੇ ਅਧਿਆਪਕਾਵਾਂ ਨੂੰ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਵੱਲੋਂ ਸਮਾਗਮ ਦੇ ਮੁੱਖ ਮਹਿਮਾਨ ਸ. ਹਰਸਿਮਰਨਜੀਤ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ ਰੂਪਨਗਰ ਅਤੇ ਸਨਮਾਨ ਹਾਸਿਲ ਕਰਨ ਵਾਲੀਆਂ ਮਹਿਲਾਵਾਂ ਦਾ ਸਵਾਗਤ ਕਰਦਿਆਂ  ਕੌਮਾਂਤਰੀ ਮਹਿਲਾ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਔਰਤਾਂ ਵੱਲੋਂ ਹਰ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਅਤੇ ਵਿਲੱਖਣ ਪ੍ਰਾਪਤੀਆਂ ਦਾ ਜ਼ਿਕਰ ਕੀਤਾ।ਮੁੱਖ ਮਹਿਮਾਨ ਵਜੋਂ ਪਹੁੰਚੇ ਸ. ਹਰਸਿਮਰਨਜੀਤ ਸਿੰਘ ਨੇ ਸੰਬੋਧਨ ਕਰਦਿਆਂ ਨਿਆਇਕ ਅਤੇ ਹੋਰ ਸਭਨਾਂ ਖੇਤਰਾਂ ਵਿੱਚ ਮਹਿਲਾਵਾਂ ਦੀ ਵੱਧ ਰਹੀ ਭਾਗੀਦਾਰੀ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਵੱਲੋਂ ਮਹਿਲਾਵਾਂ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨਾਂ ਤੋਂ ਜਾਣੂ ਕਰਵਾਇਆ।ਇਸ ਮੌਕੇ ਕਾਲਜ ਦੇ ਪ੍ਰੋਫੈਸਰ ਡਾ. ਸੰਦੀਪ ਕੌਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਦੇ ਇਤਿਹਾਸ, ਵਿਕਾਸ ਅਤੇ ਵੱਖੋ-ਵੱਖਰੇ ਪਹਿਲੂਆਂ ਤੇ ਚਾਨਣਾ ਪਾਇਆ ਗਿਆ।ਮੰਚ ਸੰਚਾਲਨ ਦੀ ਭੂਮਿਕਾ ਅਦਾ ਕਰਦਿਆਂ ਪ੍ਰੋ. ਜਗਰੂਪ ਸਿੰਘ ਨੇ ਮਹਿਲਾ ਦਿਵਸ ਦੀ ਅਜੋਕੇ ਦੌਰ ਵਿਚਲੀ ਪ੍ਰਸੰਗਿਕਤਾ ਦਾ ਜ਼ਿਕਰ ਕੀਤਾ।ਇਸ ਮੌਕੇ ਸ੍ਰੀਮਤੀ ਸ਼ਿੰਦਰਪਾਲ ਕੌਰ ਅਟਵਾਲ (ਡਾਇਰੈਕਟਰ, ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ, ਪਿੱਪਲ ਮਾਜਰਾ), ਸ੍ਰੀਮਤੀ ਇੰਦਰਜੀਤ ਕੌਰ (ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲੁਠੇੜੀ), ਸ੍ਰੀਮਤੀ ਕੁਲਦੀਪ ਕੌਰ (ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਡੱਲਾ), ਸ੍ਰੀਮਤੀ ਗੁਰਸ਼ਰਨ ਕੌਰ (ਸ਼ਹੀਦ ਕੈਪਟਨ ਸਰਦਾਰਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਖੇੜੀ ਸਲਾਬਤਪੁਰ), ਸ੍ਰੀਮਤੀ ਸੁਸ਼ੀਲ ਕੁਮਾਰੀ (ਹਿੰਦੀ ਮਿਸਟ੍ਰੈਸ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸ੍ਰੀ ਚਮਕੌਰ ਸਾਹਿਬ), ਸ੍ਰੀਮਤੀ ਭੁਪਿੰਦਰ ਕੌਰ  (ਪੀ.ਟੀ.ਆਈ., ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸ੍ਰੀ ਚਮਕੌਰ ਸਾਹਿਬ), ਸ੍ਰੀਮਤੀ ਨਰਿੰਦਰ ਕੌਰ (ਸੀਨੀਅਰ ਲੈਕਚਰਾਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੂਰ ਮਾਜਰਾ), ਸ੍ਰੀਮਤੀ ਸੁਰਜੀਤ ਕੌਰ (ਸੀਨੀਅਰ ਲੈਕਚਰਾਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਕੜੌਨਾ ਕਲਾਂ), ਸ੍ਰੀਮਤੀ ਕਿਰਨ ਚੌਧਰੀ (ਸੀਨੀਅਰ ਅਧਿਆਪਕਾ, ਭਲਵਾਲ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚਮਕੌਰ ਸਾਹਿਬ), ਸ੍ਰੀਮਤੀ ਸੁਮਨ ਦੇਵੀ (ਹਿੰਦੀ ਅਧਿਆਪਕਾ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚਮਕੌਰ ਸਾਹਿਬ) ਦਾ ਸਨਮਾਨ ਕੀਤਾ ਗਿਆ।ਮੁੱਖ ਮਹਿਮਾਨ ਸ. ਹਰਸਿਮਰਨਜੀਤ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ ਰੂਪਨਗਰ ਦਾ ਸਨਮਾਨ ਚਿੰਨ੍ਹ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਅਨੁਰਾਧਾ ਧੀਮਾਨ, ਪ੍ਰੀਤਪਾਲ ਕੌਰ ਅਟਵਾਲ, ਵਾਇਸ ਪ੍ਰਿੰਸੀਪਲ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੂਰ ਮਾਜਰਾ, ਹਰਪ੍ਰੀਤ ਕੌਰ (ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚਮਕੌਰ ਸਾਹਿਬ), ਸੰਦੀਪ ਸਿੰਘ ਅਤੇ ਕਾਲਜ ਦੇ ਵਾਇਸ ਪਿੰ੍ਰਸੀਪਲ ਪ੍ਰੋ. ਤੇਜਿੰਦਰ ਕੌਰ, ਪ੍ਰੋ. ਸੁਮੀਤ ਕੌਰ, ਪ੍ਰੋ. ਸੁਖਵੀਰ ਕੌਰ, ਪ੍ਰੋ. ਅੰਮ੍ਰਿਤਾ ਸੇਖੋਂ, ਪ੍ਰੋ. ਮਧੂ ਡਡਵਾਲ, ਪ੍ਰੋ. ਅਰੁਣ ਕੁਮਾਰ ਚੋਪੜਾ, ਸਮੂਹ ਸਟਾਫ਼ ਅਤੇ ਵਿਦਆਰਥੀ ਹਾਜ਼ਰ ਸਨ।

Leave a Reply

*

captcha *